ਈਡੀ ਦੀ ਟੀਮ ਵੱਲੋਂ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਕੀਤੀ ਗਈ ਛਾਪੇਮਾਰੀ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਸਬੰਧ ਵਿੱਚ ‘ਆਪ’ ਸੰਸਦ ਮੈਂਬਰ ਵੱਲੋਂ ਖੁਦ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਹੈ।

Advertisements

ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ‘ਆਪ’ ਸੰਸਦ ਮੈਂਬਰ ਦੇ ਘਰ ਛਾਪੇਮਾਰੀ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੀਤੀ ਜਾ ਰਹੀ ਹੈ ਪਰ ਸੰਜੇ ਸਿੰਘ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ ਤੇ ਕੁੱਝ ਕਿਹਾ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

LEAVE A REPLY

Please enter your comment!
Please enter your name here