ਏਡੀਐਸਓ ਨਵਨੀਤ ਜਿੰਦਲ ਅਤੇ ਸਫ਼ਾਈ ਕਰਮਚਾਰੀ ਕੁਲਵਿੰਦਰ ਨੂੰ ਮਿਲਿਆ ਉੱਤਮ ਐਵਾਰਡ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ਼-ਸਫ਼ਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ, ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੀਤੇ ਦਿਨ ‘ਸਵੱਛ ਭਾਰਤ ਦਿਵਸ’ ਮੌਕੇ ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਾਫ਼-ਸਫ਼ਾਈ ਰੱਖਣ, ਆਲੇ-ਦੁਆਲੇ ਨੂੰ ਖ਼ੂਬਸੁਰਤ ਬਣਾੳਣ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਪਿੰਡਾਂ ਦੇ 23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫ਼ਾਈ ਸੇਵਕਾਂ ਨੂੰ ‘ਉੱਤਮ ਸਫ਼ਾਈ ਸੇਵਕ’ ਦਾ ਐਵਾਰਡ ਦਿੱਤਾ ਗਿਆ। ਇਸ ਦੇ ਨਾਲ ਹੀ ਜਲ ਸਪਲਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Advertisements

ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨਾਰੂ ਨੰਗਲ ਕਿਲਾ ਦੀ ਸਰਪੰਚ ਸ਼ਰਨਜੀਤ ਨੂੰ ਪਿੰਡ ਵਿਚ ਉੱਤਮ ਕੰਮ ਕਰਵਾਉਣ ਲਈ, ਸਰਕਾਰੀ ਐਲੀਮੈਂਟਰੀ ਸਕੂਲ ਨਾਰੂ ਨੰਗਲ ਖਾਸ ਦੇ ਮੁੱਖ ਅਧਿਆਪਕ ਕਿਰਨਦੀਪ ਨੂੰ ਜਾਗਰੂਕਤਾ ਫ਼ੈਲਾਉਣ ਲਈ, ਪਿੰਡ ਬਿਲਾਸਪੁਰ ਦੀ ਸਫ਼ਾਈ ਕਰਮਚਾਰੀ ਕੁਲਵਿੰਦਰ ਕੌਰ ਨੂੰ ਪਿੰਡ ਵਿਚ ਸਾਫ਼-ਸਫ਼ਾਈ ਰੱਖਣ ਲਈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਏ. ਡੀ. ਐਸ. ਓ ਇੰਜੀ: ਨਵਨੀਤ ਕੁਮਾਰ ਜਿੰਦਲ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਉੱਤਮ ਕੰਮ ਕਰਨ ਲਈ ਰਾਜ ਦੇ ਉੱਤਮ ਏ. ਡੀ. ਐਸ. ਓ ਦਾ ਸਟੇਟ ਐਵਾਰਡ ਦਿੱਤਾ ਗਿਆ।

ਕੈਬਨਿਟ ਮੰਤਰੀ ਜਿੰਪਾ ਨੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਕੰਮ ਨੂੰ ਪੂੁਰੀ ਸੁਹਿਰਦਤਾ ਨਾਲ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here