ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਮੇਅਰ ਸੁਰਿੰਦਰ ਕੁਮਾਰ ਦੀ ਮੌਜੂਦਗੀ ਵਿਚ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਪਿੰਡ ਨਾਰੂ ਨੰਗਲ ਦੇ ਕਿਸਾਨ ਪਰਸ਼ੋਤਮ ਸਿੰਘ ਦੀ ਢੇਰੀ ਦੀ ਬੋਲੀ ਲਗਵਾ ਕੇ  ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਬਾਰਦਾਨੇ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾਵੇਗੀ।

Advertisements

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 3.87 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਜ਼ਿਲ੍ਹੇ ਵਿਚ ਕੁੱਲ 70 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 66 ਪੱਕੇ ਯਾਰਡ ਅਤੇ 4 ਆਰਜ਼ੀ ਯਾਰਡ ਸ਼ਾਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਦਿੱਕਤ ਤੋਂ ਹੋ ਸਕੇ। ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਤੋਂ ਇਲਾਵਾ ਉਥੇ ਮੌਜੂਦ ਆੜਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੈਡਮ ਮਧੂ, ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਧੀਰ ਸੂਦ, ਜ਼ਿਲ੍ਹਾ ਮੰਡੀ ਅਫ਼ਸਰ ਸਾਹਿਲ ਕੈਲੇ, ਕੌਂਸਲਰ ਬਲਵਿੰਦਰ ਬਿੰਦੀ, ਨਰਿੰਦਰ ਮੋਹਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।  

LEAVE A REPLY

Please enter your comment!
Please enter your name here