
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਦੇ ਨਵੇਂ ਏਜੀ ਲਈ ਗੁਰਮਿੰਦਰ ਗੈਰੀ ਦੇ ਨਾਮ ਤੇ ਮੁਹਰ ਲਗਾਈ ਗਈ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਨਵੇਂ ਏਜੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ ਏਜੀ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ।












