ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

ਪਟਿਆਲਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 54 ਵਿੱਚ ਝੋਨੇ ਦੀ ਆਮਦ ਅਤੇ 48 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 50,898 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 46,130 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 19753 ਮੀਟਰਿਕ ਟਨ, ਮਾਰਕਫੈਡ ਵੱਲੋਂ 9453 ਮੀਟਰਿਕ ਟਨ, ਪਨਸਪ ਵੱਲੋਂ 10233 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6691 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧੀ ਸਬੰਧੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਇਸ ਸਬੰਧੀ ਵਟਸ ਐਪ ਚੈਟ ਬੋਟ ਨੰਬਰ 7380016070 ‘ਤੇ ਐਸ.ਐਸ.ਏ ਲਿਖਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਜਾਣਕਾਰੀ ਲੈ ਸਕਦੇ ਹਨ।

LEAVE A REPLY

Please enter your comment!
Please enter your name here