Sunday, October 18, 2026
Home Hoshiarpur ਰੇਲਵੇ ਮੰਡੀ ਸਕੂਲ ਵਿਖੇ ਸਵੀਪ ਤਹਿਤ ਸਲੋਗਨ ਰਾਈਟਿੰਗ ਮੁਕਾਬਲਾ

ਰੇਲਵੇ ਮੰਡੀ ਸਕੂਲ ਵਿਖੇ ਸਵੀਪ ਤਹਿਤ ਸਲੋਗਨ ਰਾਈਟਿੰਗ ਮੁਕਾਬਲਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼ੈਲੇਂਦਰ ਠਾਕੁਰ ਜ਼ਿਲ੍ਹਾ ਸਵੀਪ ਨੋਡਲ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਤਹਿਤ ਸਲੋਗਨ ਰਾਇਟਿੰਗ ਮੁਕਾਬਲਾ ਕਰਵਾਇਆ ਗਿਆ।

Advertisements

ਇਸ ਮੁਕਾਬਲੇ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਣਾਂ ਨੇ ਹਿੱਸਾ ਲਿਆ ਜਿਸ ਵਿੱਚ ਗੋਲਡੀ, ਆਭਾ, ਨੈਨਾ ਨੇ ਪਹਿਲਾਂ, ਦੂਸਰਾ, ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲਾ ਸਕੂਲ ਦੇ ਸਵੀਪ ਇੰਚਾਰਜ ਸੰਜੀਵ ਅਰੋੜਾ, ਪਲਵਿੰਦਰ ਕੌਰ ਜੀ ਦੀ ਹਾਜ਼ਰੀ ਵਿੱਚ ਹੋਇਆ। ਇਸ ਮੌਕੇ ਤੇ ਤਰਨਪ੍ਰੀਤ, ਪੁਨੀਤ, ਬਲਦੇਵ ਸਿੰਘ, ਗੁਰਨਾਮ ਸਿੰਘ, ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ ।

LEAVE A REPLY

Please enter your comment!
Please enter your name here