ਕਣਕ ਦੀ ਬਿਜਾਈ ਢੁਕਵੇਂ ਸਮੇਂ ‘ਤੇ ਹੀ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ (ਦ ਸਟੈਲਰ ਨਿਊਜ਼): ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਪਿੰਡ ਸੈਫਦੀਪੁਰ ਬਲਾਕ ਪਟਿਆਲਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਵਿਚ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਇਸ ਸਾਲ ਪੀ.ਆਰ. 126 ਕਿਸਮ ਹੇਠ ਰਕਬਾ ਆਉਣ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਆਮਦ ਪਿਛਲੇ ਸਾਲ ਨਾਲੋਂ ਪਹਿਲਾਂ ਹੈ ਅਤੇ ਕਿਸਾਨ ਵੀਰਾਂ ਕੋਲ ਕਣਕ ਦੀ ਬਿਜਾਈ ਲਈ ਢੁਕਵਾਂ ਸਮਾਂ 15-20 ਦਿਨ ਉਪਲਬੱਧ ਹਨ। ਇਸ ਕਾਰਨ ਕਿਸਾਨ ਵੀਰ ਕਣਕ ਦੀ ਬਿਜਾਈ ਕਰਨ ਦੀ ਜਲਦੀ ਨਾ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਦੀ ਬਿਜਾਈ 25 ਅਕਤੂਬਰ, 2023 ਤੋਂ ਹੀ ਸ਼ੁਰੂ ਕਰਨ ਤਾਂ ਜੋ ਤਾਪਮਾਨ ਦੇ ਮੱਦੇ ਨਜ਼ਰ ਕਣਕ ਦੀ ਜਰਮੀਨੇਸ਼ਨ ਉਪਰ ਕੋਈ ਮਾੜਾ ਅਸਰ ਨਾ ਹੋਵੇ।

Advertisements


ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ 50 ਫ਼ੀਸਦੀ ਸਬਸਿਡੀ ਉੱਪਰ agrimachinerypb.com ਰਾਹੀਂ ਰਜਿਸਟ੍ਰੇਸ਼ਨ ਕਰਨ ਉਪਰੰਤ ਦਿੱਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸਮੇਂ ਸਿਰ ਬਿਜਾਈ ਲਈ ਪੀ.ਬੀ. ਡਬਲਿਯੂ 826, 824, 725, 677, 803, 869 ਅਤੇ ਉਨਤ ਪੀ.ਬੀ. ਡਬਲਿਊ 343, ਪੀ.ਬੀ. ਡਬਲਿਊ ਚਪਾਤੀ 1 ਕਿਸਮਾਂ ਦੀ ਖ਼ਰੀਦ ਕੀਤੀ ਜਾਵੇ ਅਤੇ ਨਵੰਬਰ ਦੇ ਦੂਜੇ ਤੋਂ ਚੌਥੇ ਹਫ਼ਤੇ ਦੀ ਬਿਜਾਈ ਲਈ ਉਨਤ ਪੀ.ਬੀ. ਡਬਲਿਊ 550 ਅਤੇ ਪਿਛੇਤੀ ਬਿਜਾਈ ਲਈ ਪੀ.ਬੀ. ਡਬਲਿਊ 752, 771 ਅਤੇ 757 ਦੀ ਚੋਣ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਬਰਾਨੀ ਹਾਲਾਤਾਂ ਵਿਚ ਕਣਕ ਦੀ ਬਿਜਾਈ ਲਈ ਕਿਸਾਨ ਪੀ.ਬੀ.ਡਬਲਿਊ 660 ਦੀ ਚੋਣ ਕਰਨ। ਉਹਨਾਂ ਦੱਸਿਆ ਕਿ ਬਿਜਾਈ ਕਰਨ ਸਮੇਂ ਕਿਸਾਨ ਬੀਜ ਨੂੰ ਸਿਫ਼ਾਰਿਸ਼ ਬੀਜ ਸੋਧਕ ਦਵਾਈ ਲਗਾ ਕੇ ਹੀ ਬਿਜਾਈ ਕਰਨ।


ਇਸ ਕੈਂਪ ਵਿਚ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ ਵਿਚ ਮਿਲਾਉਣਾ ਹੈ ਉਹ ਕਿਸਾਨ ਖੇਤਾਂ ਦਾ ਨਿਰੀਖਣ ਸ਼ਾਮ ਅਤੇ ਸਵੇਰ ਦੇ ਟਾਈਮ ਕਰਨ ਅਤੇ ਜੇਕਰ ਕਿਸੇ ਪ੍ਰਕਾਰ ਦੀ ਸੁੰਡੀ ਦਾ ਹਮਲਾ ਦੇਖਣ ਵਿਚ ਆਉਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। ਇਸ ਕੈਂਪ ਵਿਚ ਏ.ਟੀ.ਐਮ. ਕਮਲਦੀਪ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਪਿੰਡ ਦੇ ਨੰਬਰਦਾਰ ਸੰਦੀਪ ਸਿੰਘ, ਜਸ਼ਨਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ ਹੋਰ ਕਿਸਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here