ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਮੰਡੀ ਦਾ ਕੀਤਾਦੌਰਾਂ ਅਤੇ ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਮਾਲੇਰਕੋਟਲਾ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜਾ ਅਤੇ ਮੰਡੀ ਵਿੱਚ ਆਏ ਝੋਨੇ ਦੀ ਬੋਲੀ ਕਰਵਾਈ । ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਵੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ 2023-24 ਦੌਰਾਨ ਝੋਨੇ ਦੀ ਕੁਲ 4,30,636 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ।ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 04 ਮਾਰਕਿਟ ਕਮੇਟੀ ( ਮਾਲੇਰਕੋਟਲਾ,ਅਹਿਮਦਗੜ੍ਹ,ਅਮਰਗੜ੍ਹ ਅਤੇ ਸੰਦੌੜ) ਅਧੀਨ ਕੁੱਲ 41 ਮੰਡੀਆਂ ਅਤੇ 05 ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ।

Advertisements

ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ.05 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 176 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ।

ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਜਿਨਸ ਦਾ ਇੱਕ ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਤੇ ਖ਼ਰੀਦਣ ਲਈ ਵਚਨਬੱਧ ਹੈ । ਇਸ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਝੋਨੇ ਦੀ ਖ਼ਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ,ਆੜਤੀਆਂ ਅਤੇ ਮਜਦੂਰਾਂ ਦੀ ਸਹੂਲਤ ਲਈ ਬਾਰਦਾਨੇ, ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾਵੇਗੀ।

ਵਿਧਾਇਕ ਮਾਲੇਰਕੋਟਲਾ ਨੇ ਆੜ੍ਹਤੀਆਂ, ਕਿਸਾਨਾਂ ,ਮੰਡੀ ਮਜਦੂਰਾਂ ਆਦਿ ਦੀਆਂ ਸਮੱਸਿਆ ਸੁਣਦੀਆਂ ਭਰੋਸਾ ਦਵਾਇਆ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰੀਕ੍ਰਿਆਂ ਮੁਕੰਮਲ ਹੋਣ ਤੱਕ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਂਣ ਦਿੱਤੀ ਜਾਵੇਗੀ ।ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਸਮੇਂ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆ ਗਿਆ ਹੈ। ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜੀ ਹੈ। ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਤਕਸੀਮ ਕੀਤੀ ਜਾਵੇਗੀ।

ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕਿ ਪੰਜਾਬ ਦੇ ਪਾਣੀ, ਹਵਾ ਕਰਦਿਆਂ ਕਿਹਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ । ਸਾਨੂੰ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਕੁਦਰਤੀ ਸਰੋਤਾਂ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਆਉਂਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਕਰ ਸਕੀਏ । ਇਸ ਮੋਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਇਸਪੈਕਟਰ ਰਸਮਿੰਦਰ ਸਿੰਘ ਸੋਹੀ, ਚੈਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ, ਸ਼ਮਸੂਦੀਨ, ਅਬਦੁਲ ਲਤੀਫ ਪੱਪੂ, ਯਾਸਰ ਅਰਾਫਤ, ਗੁਰਮੱਖ ਸਿੰਘ, ਜਾਫ਼ਰ ਅਲੀ,ਸਤੌਖ ਸਿੰਘ, ਪ੍ਰਧਾਨ ਸ਼ਕੂਰ ਕਿਲਾ, ਮੁਹਮੰਦ ਰਫੀਕ, ਅਮਨਦੀਪ ਸਿੰਘ ਧੰਨਾ, ਮੰਡੀ ਸੁਪਰਵਾਇਜ਼ਰ ਧਰਮਪਾਲ, ਗਣਪਤੀ ਰਾਏ ਸਤੀਸ਼ ਕੁਮਾਰ ਤੋਂ ਇਲਾਵਾ ਆੜਤੀਏ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੋਜੂਦ ਸਨ ।

LEAVE A REPLY

Please enter your comment!
Please enter your name here