ਨਾਰੂ ਨੰਗਲ ਸਕੂਲ ਵਿਖੇ ਰਿਟਾਇਰਡ ਅਧਿਆਪਿਕਾ ਦੇ ਪੁੱਤਰਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਕੀਤੀ ਭੇਂਟ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਰਿਟਾਇਰਡ ਮੁੱਖ ਅਧਿਆਪਿਕਾ ਵੀਨਾ ਚੋਪੜਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਵੀਨਾ ਚੋਪੜਾ ਦੇ ਐਨਆਰਆਈ ਪੁੱਤਰਾਂ ਵੱਲੋਂ ਸਕੂਲ ਦੇ 35 ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਭੇਂਟ ਕੀਤੀ ਗਈ।

Advertisements

ਇਸ ਮੌਕੇ ਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਇਸ ਯੋਗਦਾਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਦੇਵਰਾਜ, ਐਸ.ਐਮ.ਸੀ. ਕਮੇਟੀ ਦੇ ਸਾਰੇ ਮੈਂਬਰਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਵੀਨਾ ਚੋਪੜਾ ਜੀ ਨੂੰ ਸਨਮਾਨ ਚਿੰਨ੍ਹ ਕੇ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here