ਮਾੜੇ ਅਨਸਰਾਂ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾਣ ਵਾਲੀ ਹਰ ਮੁਹਿੰਮ ਵਿੱਚ ਮੋਰਚਾ ਦੇਵੇਗਾ ਸਹਿਯੋਗ: ਰੋਸ਼ਨ ਸੱਭਰਵਾਲ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਰਾਸ਼ਟਰਿਆ ਵਾਲਮੀਕਿ ਸੰਘਰਸ਼ ਮੋਰਚਾ ਵੱਲੋਂ ਨਵੇ ਆਏ ਐਸਐਸਪੀ ਵਤਸਲਾ ਗੁਪਤਾ ਨੂੰ ਮੋਰਚੇ ਦੇ ਪ੍ਰਧਾਨ ਰੌਸ਼ਨ ਲਾਲ ਸੱਭਰਵਾਲ ਵੱਲੋ ਸਨਮਾਨਿਤ ਕੀਤਾ ਗਿਆ ਇਸ ਮੌਕੇ ਸੱਭਰਵਾਲ ਨੇ ਪਹਿਲੇ ਐਸਐਸਪੀ ਰਾਜਪਾਲ ਸਿੰਘ ਸੰਧੂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐੱਸਐੱਸਪੀ ਰਾਜਪਾਲ ਸਿੰਘ ਸੰਧੂ ਦੇ ਕਪੂਰਥਲਾ ਚ ਆਉਣ ਤੋਂ ਬਾਅਦ ਜ਼ਿਲੇ ਚ ਕ੍ਰਾਈਮ ਗ੍ਰਾਫ ਚ ਗਿਰਾਵਟ ਆਈ ਹੈ ਅਤੇ ਪੁਲਸ ਨੇ ਪਿਛਲੇ ਸਮੇਂ ਚ ਨਸ਼ੇ ਤੇ ਲਗਾਮ ਕੱਸਣ ਲਈ ਬਹੁਤ ਵਧੀਆ ਕੰਮ ਕੀਤਾ ਹੈ। ਉਥੇ ਹੀ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਤੇ ਵੀ ਪੁਲਸ ਨੇ ਸ਼ਿਕੰਜਾ ਕੱਸਿਆ ਹੈ। ਜ਼ਿਲ੍ਹੇ ਵਿੱਚ ਅਪਰਾਧਾਂ ਦੇ ਅੰਕੜਿਆਂ ਵਿੱਚ ਕਮੀ ਆਈ ਹੈ। ਰੋਸ਼ਨ ਸੱਭਰਵਾਲ ਨੇ ਨਵ ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisements

ਇਸ ਮੌਕੇ ਤੇ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੇ ਕਿਹਾ ਕਿ ਕਪੂਰਥਲਾ ਗੁਰੂਆਂ-ਪੀਰਾਂ ਦੀ ਧਰਤੀ ਹੈ ਜਿੱਥੇ ਲੋਕ ਇੱਕ ਦੂਜੇ ਦੇ ਧਰਮ ਦਾ ਸਨਮਾਨ ਅਤੇ ਸਤਿਕਾਰ ਕਰਦੇ ਹਨ।ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਤਿਉਹਾਰ ਅਤੇ ਧਾਰਮਿਕ ਸਮਾਗਮ ਦੌਰਾਨ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਵਲੋਂ ਮਿਲ ਕੇ ਕੰਮ ਕੀਤਾ ਜਾਣਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਅਤੇ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕੱਸਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਿਆ ਰਹੇ ਇਸਦੇ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੀ।

ਇਸ ਦੌਰਾਨ ਮੋਰਚਾ ਦੇ ਕੌਮੀ ਪ੍ਰਧਾਨ ਰੋਸ਼ਨ ਸੱਭਰਵਾਲ ਨੇ ਐਸਐਸਪੀ ਨੂੰ ਭਰੋਸਾ ਦਿਵਾਇਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾਣ ਵਾਲੀ ਹਰ ਮੁਹਿੰਮ ਵਿੱਚ ਮੋਰਚਾ ਸਹਿਯੋਗ ਦੇਣ ਲਈ ਹਮੇਸ਼ਾ ਤਿਆਰ ਰਹੇਗਾ। ਸੱਭਰਵਾਲ ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਨੂੰ ਤਬਾਹੀ ਵੱਲ ਧੱਕ ਰਿਹਾ ਹੈ।ਨੌਜਵਾਨਾਂ ਨੂੰ ਚੰਗੀ ਜ਼ਿੰਦਗੀ ਜਿਊਣ ਲਈ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨਾਂ ਵਿੱਚ ਵੱਧ ਰਿਹਾ ਨਸ਼ਾ ਬਹੁਤ ਹੀ ਗੰਭੀਰ ਰੂਪ ਧਾਰਨ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਨੇ ਨੌਜਵਾਨਾਂ ਨੂੰ ਅੰਦਰੋਂ ਖੋਖਲਾ ਕਰ ਦਿੱਤਾ ਹੈ, ਇਸ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਠੋਸ ਕਦਮ ਚੁੱਕਣੇ ਪੈਣਗੇ। ਨੌਜਵਾਨ ਛੋਟੀ ਉਮਰ ਵਿਚ ਹੀ ਰਸਤੇ ਤੋਂ ਭਟਕ ਜਾਂਦੇ ਹਨ ਅਤੇ ਗਲਤ ਸੰਗਤ ਦਾ ਪ੍ਰਭਾਵ ਉਨ੍ਹਾਂ ਦੀ ਜ਼ਿੰਦਗੀ ਨੂੰ ਬਰਬਾਦੀ ਵੱਲ ਲੈ ਜਾਂਦਾ ਹੈ ਜਿਸ ਕਾਰਨ ਉਹ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਮੌਕੇ ਸੰਜੈ ਲੁਥਰਾ, ਜੀਵਨ ਸੱਭਰਵਾਲ, ਅਰਜੁਨ ਸੱਭਰਵਾਲ, ਸ਼ਾਰਪ ਸੱਭਰਵਾਲ, ਬਾਉਂਸਰ ਪੱਮ, ਬਾਬਾ ਸੁਖਦੇਵ ਜੀ, ਪ੍ਰ ਧਾਨ ਗੁਰਪ੍ਰੀਤ ਸਿੰਘ, ਸੰਤੋਖ ਸਿੰਘ, ਰਾਜਵਿੰਦਰ ਕੌਰ, ਕੁਲਵਿੰਦਰ ਕੌਰ, ਚਰਨਜੀਤ ਕੌਰ ਹਾਜ਼ਿਰ ਸਨ।

LEAVE A REPLY

Please enter your comment!
Please enter your name here