ਖੰਨਾ ‘ਚ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਚੌਂਕੀ ਇੰਚਾਰਜ ਅਤੇ ਏਐੱਸਆਈ ਗ੍ਰਿਫ਼ਤਾਰ

ਖੰਨਾ (ਦ ਸਟੈਲਰ ਨਿਊਜ਼), ਪਲਕ। ਖੰਨਾ ਪੁਲਿਸ ਜ਼ਿਲ੍ਹੇ ਦੀ ਰੌਣੀ ਚੌਕੀ ਵਿੱਚ ਇੱਕ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਚੌਂਕੀ ਦੇ ਇੰਚਾਰਜ ਬਲਬੀਰ ਸਿੰਘ ਅਤੇ ਉਸਦੇ ਸਾਥੀ ਏਐੱਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਵਿਭਾਗੀ ਕਾਰਵਾਈ ਕਰਦਿਆਂ ਮੁਅੱਤਲ ਵੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਕ ਲੜਕੀ ਦਾ ਆਪਣੇ ਪ੍ਰੇਮੀ ਨਾਲ ਝਗੜਾ ਚੱਲ ਰਿਹਾ ਸੀ। ਜਿਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਜਾਂਚ ਪੁਲਿਸ ਚੌਕੀ ਰੌਣੀ ਦੇ ਇੰਚਾਰਜ ਬਲਬੀਰ ਸਿੰਘ ਕਰ ਰਹੇ ਸਨ। ਸ਼ਿਕਾਇਤਕਰਤਾ ਲੜਕੀ ਆਪਣੀ ਸ਼ਿਕਾਇਤ ਦੇ ਸਿਲਸਿਲੇ ਵਿੱਚ ਪੁਲਿਸ ਚੌਂਕੀ ਵਿੱਚ ਆਉਂਦੀ ਜਾਂਦੀ ਸੀ।

Advertisements

ਇਸ ਦੌਰਾਨ ਲੜਕੀ ਦਾ ਆਪਣੇ ਪ੍ਰੇਮੀ ਨਾਲ ਰਾਜੀਨਾਮਾ ਹੋ ਗਿਆ। ਇਸ ਤੋਂ ਬਾਅਦ ਲੜਕੀ ਨੇ ਐਸਐਸਪੀ ਖੰਨਾ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਦੋਸ਼ ਲਗਾਇਆ ਕਿ ਜਦੋਂ ਉਸਨੂੰ ਚੌਕੀ ਬੁਲਾਇਆ ਜਾਂਦਾ ਸੀ ਤਾਂ ਚੌਕੀ ਇੰਚਾਰਜ ਬਲਬੀਰ ਸਿੰਘ ਅਤੇ ਏਐਸਆਈ ਹਰਮੀਤ ਸਿੰਘ ਉਸ ਨਾਲ ਛੇੜਛਾੜ ਕਰਦੇ ਅਤੇ ਅਸ਼ਲੀਲ ਟਿੱਪਣੀਆਂ ਕਰਦੇ ਸੀ। ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਲੜਕੀ ਦੇ ਦੋਸ਼ ਸਹੀ ਪਾਏ ਗਏ। ਦੋਹਾਂ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ  ਦਿੱਤੀ ਹੈ।

LEAVE A REPLY

Please enter your comment!
Please enter your name here