Sunday, October 18, 2026
Home Chandigarh ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਦਿੱਤਾ ਹੁਕਮ

ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਦਿੱਤਾ ਹੁਕਮ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਤੋਂ ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਰਾਜ ਸਭਾ ਸਕੱਤਰੇਤ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਰਾਜ ਸਭਾ ਦਾ ਮੈਂਬਰ ਹੋਣ ਦੇ ਨਾਤੇ ਰਾਘਵ ਚੱਢਾ ਨੂੰ ਟਾਈਪ-6 ਬੰਗਲਾ ਅਲਾਟ ਹੋਣਾ ਚਾਹੀਦਾ ਹੈ ਨਾ ਕਿ ਟਾਈਪ 7 ਬੰਗਲਾ।

Advertisements

ਰਾਘਵ ਚੱਢਾ ਰਾਜ ਸਬਾ ਸਕੱਤਰੇਤ ਦੇ ਨੋਟਿਸ ਵਿਰੁੱਧ ਅਦਾਲਤ ਵਿੱਚ ਪਹੁੰਚੇ ਸਨ। ਇਸ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਬੰਗਲਾ ਖਾਲੀ ਕਰਨ ਦੇ ਮਾਮਲੇ ਵਿੱਚ ਰਾਘਵ ਚੱਢਾ ਤੇ ਲਾਏ ਗਏ ਅੰਤਿਮ ਸਟੇਅ ਨੂੰ ਹਟਾ ਦਿੱਤਾ ਹੈ ਅਤੇ ਬੰਗਲਾ ਖਾਲੀ ਕਰਨ ਲਈ ਵੀ ਕਿਹਾ ਹੈ।

LEAVE A REPLY

Please enter your comment!
Please enter your name here