ਗਰਾਮੌਡਾ ‘ਚ ਵਾਪਰੇ ਸੜਕ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਹੋਈ ਮੌਤ

ਸ਼੍ਰੀ ਕੀਰਤਪੁਰ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੀਰਤਪੁਰ-ਮਨਾਲੀ ਫੋਰਲੇਨ ਦੇ ਗਰਾਮੌਡਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਆਪਣੇ ਹੀ ਟਰੱਕ ਦੇ ਟਾਈਰ ਕ੍ਰੇਸ਼ ਬੈਰੀਅਰ ਵਿਚਾਲੇ ਬੁਰੀ ਤਰ੍ਹਾਂ ਫਸਿਆ ਮਿਲਿਆ ਜਿਸ ਕਾਰਨ ਉਸਦਾ ਦਮ ਘੁੱਟ ਹੋ ਗਿਆ ਅਤੇ ਉਸਦੀ ਮੌਤ ਹੋ ਗਈ।

Advertisements

ਮ੍ਰਿਤਕ ਦੀ ਪਹਿਚਾਣ ਵਿਕਰਮ ਸਿੰਘ ਪੁੱਤਰ ਰਾਮਪਾਲ ਸਿੰਘ ਵਾਸੀ ਦਾਢੀ-ਬਾੜੀ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ ਕੋਠੀਪੁਰਾ ਵਿੱਚ ਪਹੁੰਚਾ ਦਿੱਤਾ ਅਤੇ ਮਾਮਲੇ ਦੀ ਜਾਂਚ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here