ਪਟਿਆਲਾ ਵਿੱਚ ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਨੇ ਚਲਾਈ ਨਸ਼ਾ ਵਿਰੋਧੀ ਮੁਹਿੰਮ

ਪਟਿਆਲਾ, (ਦ ਸਟੈਲਰ ਨਿਊਜ਼): ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ, ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਂਦਿਆਂ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

Advertisements

ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਮੱਘਰ ਸਾਹਿਬ, ਉਲਾਣਾ, ਟੌਹੜਾ, ਛੀਂਟਾਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਬੁਰਛਾਂ, ਸਮਾਣਾ ਦੇ ਬੱਚਿਆਂ ਦੁਆਰਾ ਲੋਕਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਲਿਆਉਣ ਲਈ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਰੈਲੀਆਂ ਕੱਢੀਆਂ ਗਈਆਂ। ਇਹਨਾਂ ਰੈਲੀਆਂ ਦੋਰਾਨ ਲੋਕਾਂ ਨੂੰ ਨਾਲਸਾ (ਨਸ਼ਾ ਪੀੜਿਤਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਨਸ਼ਿਆਂ ਦੇ ਖਤਰੇ ਨੂੰ ਖਤਮ ਕਰਨਾ) ਸਕੀਮ ਬਾਰੇ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੇ ਸਿਹਤ, ਆਰਥਿਕਤਾ ਅਤੇ ਸਮਾਜ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਬਣਾ ਕੇ ਇਸ ਰੈਲੀ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ।

ਇਸ ਤੋਂ ਇਲਾਵਾ ਇਸ ਮੁਹਿਮ ਦੇ ਤਹਿਤ  ਚੀਫ ਜੁਡਿਸ਼ਿਅਲ ਮੈਜਿਸਟਰੇਟ ਕਮ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਮੈਡਮ ਮਾਨੀ ਅਰੋੜਾ ਨੇ ਨਸ਼ਾ ਛੁਡਾੳ ਕੇਂਦਰ, ਸਾਕੇਤ ਹਸਪਤਾਲ, ਬਡੂੰਗਰ, ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੀਂਗੀ, ਨਾਭਾ ਅਤੇ ਸਰਕਾਰੀ ਹਾਈ ਸਕੂਲ, ਗਾਂਧੀ ਨਗਰ, ਲਾਹੌਰੀ ਗੇਟ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਗਏ । ਇਸ ਦੇ ਨਾਲ ਹੀ ਉਨਾਂ ਵੱਲੋਂ ਇਸ ਭੈੜੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। ਰੈਲੀ ਦੋਰਾਨ ਸਕੂਲਾਂ ਵਿੱਚ ਨਸ਼ਿਆਂ ਦੇ ਸਿਹਤ, ਆਰਥਿਕਤਾ ਅਤੇ ਸਮਾਜ ਤੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ।

ਮੈਡਮ ਮਾਨੀ ਅਰੋੜਾ ਨੇ ਪਟਿਆਲਾ ਆਸ਼ਾ ਵਰਕਰਜ਼ ਨਾਲ ਵੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਕੇ ਉਨ੍ਹਾਂ ਨੂੰ ਆਪਣੇ ਖੇਤਰਾਂ ਵਿੱਚ ਇਸ ਨਸ਼ਾ ਵਿਰੋਧੀ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ । ਮੈਡਮ ਮਾਨੀ ਅਰੋੜਾ ਨੇ ਦੱਸਿਆ ਕਿ ਇਹ 1 ਅਕਤੂਬਰ ਨੂੰ ਸ਼ੁਰੂ ਹੋਈ ਇਹ ਮੁਹਿੰਮ ਮਿਤੀ 31. ਅਕਤੂਬਰ 2023 ਤੱਕ ਚੱਲੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਿਹਿਰੀ ਪਟਿਆਲਾ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਦੇ ਦਫਤਰ ਆ ਕੇ ਮੁਫਤ ਕਾਨੁੰਨੀ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ ਜਾਂ ਦਫਤਰ ਦੇ ਫੋਨ ਨੰਬਰ 01752306500 ਉਤੇ ਵੀ ਗੱਲ ਕੀਤੀ ਜਾ ਸਕਦੀ ਹੈ ।

LEAVE A REPLY

Please enter your comment!
Please enter your name here