Thursday, October 29, 2026
Home Latest ਖੇਤਾਂ ‘ਚ ਲੱਗੀ ਅੱਗ ਬੁਝਾਉਣ ਲਈ ਮੌਕੇ ‘ਤੇ ਪੁੱਜੇਗਾ ਪ੍ਰਸ਼ਾਸਨ

ਖੇਤਾਂ ‘ਚ ਲੱਗੀ ਅੱਗ ਬੁਝਾਉਣ ਲਈ ਮੌਕੇ ‘ਤੇ ਪੁੱਜੇਗਾ ਪ੍ਰਸ਼ਾਸਨ

ਪਟਿਆਲਾ/ਸਮਾਣਾ (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ‘ਤੇ ਪੁੱਜ ਰਿਹਾ ਹੈ। ਅਜਿਹਾ ਸਾਬਤ ਕਰ ਦਿੱਤਾ ਹੈ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਦੀ ਫੁਰਤੀ ਨੇ। ਪਿੰਡ ਕਮਾਸਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਸਾਹਮਣੇ ਆਉਣ ਦੇ ਕੁਝ ਮਿੰਟਾਂ ਦੇ ਵਿੱਚ ਹੀ ਫਾਇਰ ਬ੍ਰਿਗੇਡ ਸਮਾਣਾ ਮੌਕੇ ਉਤੇ ਪੁੱਜੀ ਅਤੇ ਅੱਗ ਨੂੰ ਬੁਝਾ ਦਿੱਤਾ ਗਿਆ। ਜਦਕਿ ਕਾਕੜਾ ਵਿਖੇ ਅੱਗ ਲੱਗੇ ਖੇਤਾਂ ਵਿੱਚ ਪਹੁੰਚਣ ਲਈ ਫਾਇਰ ਬ੍ਰਿਗੇਡ ਗੱਡੀ ਨੂੰ ਰਸਤਾ ਨਾ ਮਿਲਣ ਕਰਕੇ ਦਰਖਤਾਂ ਦੀਆਂ ਟਾਹਣੀਆਂ ਨਾਲ ਹੀ ਅੱਗ ਬੁਝਾਈ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।

Advertisements

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਏ.ਡੀ.ਸੀ. (ਆਰ.ਡੀ.) ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here