ਜਲੰਧਰ ‘ਚ ਫਰਿੱਜ ਦੇ ਕੰਪ੍ਰੈਸਰ ਵਿੱਚ ਅੱਗ ਲੱਗ ਜਾਣ ਕਾਰਨ ਪਰਿਵਾਰ ਦੇ 5 ਜੀਆਂ ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਵਿੱਚ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਰੁਚੀ, ਦੀਆ, ਅਕਸ਼ੈ, ਯਸ਼ਪਾਲ ਘਈ ਅਤੇ ਮਨਸ਼ਾ ਵਜੋਂ ਹੋਈ ਹੈ। ਜਦੋਂ ਕਿ ਘਰ ਦੇ ਬਾਹਰ ਬੈਠੀ ਬਜ਼ੁਰਗ ਪਤਨੀ ਬਲਬੀਰ ਕੌਰ ਸੁਰੱਖਿਅਤ ਹੈ।

Advertisements

ਯਸ਼ਪਾਲ ਪੁੱਤਰ ਇੰਦਰਪਾਲ ਗੰਭੀਰ ਜ਼ਖ਼ਮੀ ਹੈ। ਜਿਸ ਨੂੰ ਦੇਰ ਰਾਤ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਘਰ ਵਿੱਚ ਲੱਗੇ ਫਰਿੱਜ ਦੇ ਕੰਪ੍ਰੈਸਰ ਵਿੱਚ ਅਚਾਨਕ ਅੱਗ ਲੱਗ ਜਾਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।

LEAVE A REPLY

Please enter your comment!
Please enter your name here