ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਦੇ ਪੁਲ ਤੋਂ ਡਿੱਗਣ ਕਾਰਨ 1 ਨੌਜਵਾਨ ਦੀ ਮੌਤ, 4 ਦੀ ਹਾਲਤ ਗੰਭੀਰ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਦੇ ਜਗਰਾਓਂ ਕਸਬਾ ਵਿੱਚ ਦੇਰ ਰਾਤ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪੁਲ ਤੋਂ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਮੌਜੂਦ ਸੀ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ।

Advertisements

ਜਦਕਿ 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨੌਜਵਾਨ ਲੁਧਿਆਣਾ ਤੋਂ ਜਗਰਾਓਂ ਆ ਰਹੇ ਸਨ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਅੰਸਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਸਥਾਨਕ ਲੋਕਾਂ ਨੇ ਨੌਜਵਾਨਾਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here