ਪਿੰਡ ਦੇ ਸ਼ਰਾਰਤੀ ਅੰਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਸਰਪੰਚ ਗੁਰਮੀਤ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ/ ਇੰਦਰਜੀਤ ਹੀਰਾ। ਪਿੰਡ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਸ਼ੇਰਗੜ੍ਹ ਦੀ ਸਰਪੰਚ ਗੁਰਮੀਤ ਕੌਰ ਨੇ ਦੱਸਿਆ ਕੀ ਪਿੰਡ ਵਿੱਚ ਕੁਝ ਅਜਿਹੇ ਸ਼ਰਾਰਤੀ ਅਨਸਰ ਵੀ ਹਨ ਜੋ ਕਿ ਪੰਜਾਬ ਪੁਲਿਸ ਨੂੰ ਝੂਠੀ ਸੂਚਨਾ ਦੇ ਕੇ ਪਿੰਡ ਦਾ ਮਾਹੌਲ ਖਰਾਬ ਕਰ ਰਹੇ ਹਨ।

Advertisements

ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦੇ ਮਗਰ ਨਾ ਲੱਗਣ ਅਤੇ ਖੇਡਾਂ ਦੇ ਨਾਲ ਨਾਲ ਪੜ੍ਹਾਈ ਵੱਲ ਵੀ ਧਿਆਨ ਦੇਣ। ਸਰਪੰਚ ਗੁਰਮੀਤ ਕੌਰ ਨੇ ਦੱਸਿਆ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਪਿੰਡ ਦੀ ਪੰਚਾਇਤ ਜਾਂ ਪੁਲਿਸ ਨੂੰ ਝੂਠੀ ਸੂਚਨਾ ਦਿੰਦਾ ਹੈ ਤਾਂ ਪਿੰਡ ਦੇ ਮੈਂਬਰ ਪੰਚਾਇਤਾ ਵੱਲੋਂ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਉਨਾਂ ਦੇ ਨਾਲ ਸਦੇਸ਼ ਕੁਮਾਰ,ਪੰਚ ਪਰਮਜੀਤ ਕੌਰ,ਪੰਚ ਮਲਕੀਤ ਸਿੰਘ,ਪੰਚ ਕਮਲਜੀਤ ਕੌਰ, ਹਰਜਿੰਦਰ ਕੁਮਾਰ,ਅਤੇ ਪੰਚ ਟੇਕ ਚੰਦ ਹਾਜ਼ਰ ਸਨ।

LEAVE A REPLY

Please enter your comment!
Please enter your name here