4 ਤੇ 5 ਨਵੰਬਰ ਨੂੰ ਹਰ ਪੋਲਿੰਗ ਸਟੇਸ਼ਨ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ‘ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਫਾਰਮ ਪ੍ਰਾਪਤ ਕਰਨ ਲਈ ਮਿਤੀ 4 ਤੇ 5 ਨਵੰਬਰ (ਸ਼ਨੀਵਾਰ ਤੇ ਐਤਵਾਰ) ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਦੁਆਰਾ ਪੋਲਿੰਗ ਸਟੇਸ਼ਨਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਮੂਹ ਈ.ਆਰ.ਓਜ਼ ਵੱਲੋਂ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਦੋਵੇਂ ਦਿਨ ਇਹ ਵਿਸ਼ੇਸ਼ ਕੈਂਪ ਲੱਗਣ। ਉਨ੍ਹਾਂ ਕਿਹਾ ਕਿ ਸਪੈਸ਼ਲ ਕੈਂਪ ਦੌਰਾਨ ਬੀ.ਐੱਲ.ਓਜ਼. ਪੋਲਿੰਗ ਸਟੇਸ਼ਨ ਵਿੱਚ ਨਾਗਰਿਕਾਂ/ਵੋਟਰਾਂ ਪਾਸੋਂ ਦਾਅਵੇ/ਇਤਰਾਜ਼ (ਫਾਰਮ 6, 6-ਏ, 7, 8) ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੇ ਟੀਚੇ ਨੂੰ ਵੀ ਪੂਰਾ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 18-19 ਸਾਲ ਦੇ ਯੁਵਕਾਂ ਅਤੇ ਦਿਵਿਆਂਗਜਨਾਂ ਦੀਆਂ ਵੋਟਾਂ ਬਣਾਉਣ ਲਈ ਵੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਮੂਹ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਬਣਵਾਉਣ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ 4 ਤੇ 5 ਨਵੰਬਰ ਨੂੰ ਹਰ ਪੋਲਿੰਗ ਸਟੇਸ਼ਂ ‘ਤੇ ਲੱਗ ਰਹੇ ਵਿਸ਼ੇਸ਼ ਕੈਂਪ ਵਿੱਚ ਬੀ.ਐੱਲ.ਓਜ਼ ਤੇ ਅਧਿਕਾਰੀਆਂ ਦਾ ਪੂਰਾ ਸਹਿਯੋਗ ਕਰਨ।

LEAVE A REPLY

Please enter your comment!
Please enter your name here