Monday, October 19, 2026
Home Chandigarh ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀਆਂ ਨੂੰ ਹਿਰਾਸਤ...

ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ਤੇ ਚੜ੍ਹੇ ਤਾਂ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। 

Advertisements

ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ। ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐਸਵਾਈਐਲ ਦੇ ਮੁੱਦੇ ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ। ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ਤੇ ਟਰੈਫਿਕ ਡਾਇਵਰ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਅਮਨ ਕਾਨੂੰਨੀ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ਤੇ ਨਾ ਆਉਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here