Monday, October 19, 2026
Home Latest ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੋਣ ਕਮਿਸ਼ਨ ਨੇ ਪੰਜ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਰਾਜਧਾਨੀ ਦਿੱਲੀ ਦੇ ਆਕਾਸ਼ਵਾਣੀ ਭਵਨ ਵਿੱਚ ਪੈ੍ਰਸ ਕਾਨਫਰੰਸ ਕੀਤੀ ਅਤੇ ਦੱਸਿਆ ਕਿ ਕੁੱਝ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

Advertisements

ਚੋਣ ਕਮਿਸ਼ਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ 17 ਨਵੰਬਰ, ਰਾਜਸਥਾਨ ਵਿੱਚ 23 ਨਵੰਬਰ, ਛੱਤੀਸਗੜ੍ਹ ਵਿੱਚ 7 ਅਤੇ 17 ਨਵੰਬਰ, ਮਿਜ਼ੋਰਮ ਵਿੱਚ 7 ਨਵੰਬਰ ਅਤੇ ਤੇਲੰਗਾਨਾ ਵਿੱਚ 30 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੇ ਨਤੀਜੇ 3 ਦਸੰਬਰ ਨੂੰ ਆਉਣਗੇ।ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ 17 ਦਸੰਬਰ ਨੂੰ ਖਤਮ ਹੋਵੇਗਾ। ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਪਿਛਲੇ ਦੋ ਮਹੀਨਿਆਂ ਤੋ ਇਹਨਾਂ ਪੰਜਾਂ ਚੋਣ ਰਾਜਾਂ ਦਾ ਦੌਰਾ ਕਰ ਰਿਹਾ ਹੈ।

LEAVE A REPLY

Please enter your comment!
Please enter your name here