ਤੇਜ਼ ਰਫਤਾਰ ਕਾਰ ਨੇ ਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਇਸਰਾਣਾ ਉਪ ਮੰਡਲ ਵਿੱਚ ਇੱਕ ਤੇਜ਼ ਰਫਤਾਰ ਕਾਰ ਨੇ ਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਮੇਸ਼ ਸੈਦਾਂ ਉਮਰ 26 ਸਾਲਾ ਸੁਰਮਾ ਕਿਸ਼ਨਪੁਰ ਜ਼ਿਲ੍ਹਾ ਸਨਹਰਸਾ, ਬਿਹਾਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਤੇ ਉਸਦਾ ਭਰਾ ਦੋਵੇ ਘਰ ਦਾ ਕੁੱਝ ਸਮਾਨ ਲੈਣ ਲਈ ਬਜ਼ਾਰ ਗਏ ਹੋਏ ਸੀ ਅਤੇ ਜਦੋ ਉਹ ਇੱਕ ਆਟੋਮੋਬਾਈਲ ਏਜੰਸੀ ਦੇ ਨੇੜੇ ਪੁੱਜੇ ਤਾਂ ਇੱਕ ਤੇਜ਼ ਰਫਤਾਰ ਕਾਰ ਚਾਲਕ ਨੇ ਆ ਕੇ ਉਸਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਸੜਕ ਤੇ ਡਿੱਗ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਕਾਰ ਡਰਾਈਵਰ ਕਾਰ ਨੂੰ ਛੱਡ ਕੇ ਉੱਥੋ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here