ਡੇਅਰੀ ਸਿਖਲਾਈ ਕੋਰਸ ਦਾ ਨੌਵਾਂ ਬੈਚ 16 ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ, ਕਿਸਾਨ ਅਤੇ ਡੇਅਰੀ ਫਾਰਮਰਾਂ ਲਈ 16 ਅਕਤੂਬਰ  ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ  ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 16 ਅਕਤੂਬਰ 2023 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Advertisements

ਇਸ ਸਿਖਲਾਈ ਨਾਲ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨ ਆਪਣਾ ਧੰਦਾ ਸ਼ੁਰੂ ਕਰਕੇ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਂਣ ਵਾਲਾ ਸਿੱਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੀਂ ਚਾਹੀਦੀ ਹੈ। ਇਸ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆ ਲਈ ਹੋਵੇਗੀ। ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ ਮਿਤੀ 13 ਅਕਤੂਬਰ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।

ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰ: 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here