Sunday, October 25, 2026
Home Jammu & Kashmir ਜ਼ਿਲ੍ਹਾਂ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, 2 ਅੱਤਵਾਦੀ...

ਜ਼ਿਲ੍ਹਾਂ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, 2 ਅੱਤਵਾਦੀ ਢੇਰ

ਜੰਮੂ ਕਸ਼ਮੀਰ( ਦ ਸਟੈਲਰ ਨਿਊਜ਼),ਰਿਪੋਰਟ-ਅਨਿਲ ਭਾਰਤਵਾਜ। ਜੰਮੂ ਕਸ਼ਮੀਰ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਦੱਖਣੀ ਕਸ਼ਮੀ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਲਸ਼ੀਪੋਰਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਅਤੇ ਇਸ ਦੌਰਾਨ 2 ਆਤੰਕੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਸ਼ੋਪੀਆਂ ਦੇ ਅਲਸ਼ੀਪੋਰਾ ਖੇਤਰ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ ਹੈ ਅਤੇ ਪੁਲਿਸ ਅਤੇ ਸੁਰੱਖਿਆ ਬਲ ਕੰਮ ਤੇ ਹਨ।

Advertisements

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਉਸ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਉਪਰੰਤ ਗੋਲੀਬਾਰੀ ਸ਼ੁਰੂ ਹੋ ਗਈ ਸੀ। ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਹਿਚਾਣ ਮੋਰੀਫਤ ਮਕਬੂਲ ਅਤੇ ਜਾਜ਼ਿਮ ਫਾਰੂਕ ਉਰਫ ਅਬਰਾਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਉਹ ਲਸ਼ਕਰ ਜਥੇਬੰਦੀ ਨਾਲ ਸਬੰਧਤ ਸਨ।

LEAVE A REPLY

Please enter your comment!
Please enter your name here