
ਸ਼੍ਰੀ ਹਰਿਮੰਦਰ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸ਼੍ਰੀ ਦਰਬਾਰ ਸਾਹਿਬ ਵਿੱਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਿਕ ਪਰਫਿਊਮ ਵਿੱਚ ਹਾਨੀਕਾਰਕ ਕੈਮੀਕਲ ਅਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਯਾਦਾ ਦੀ ਉਲੰਘਣਾ ਹੈ।

ਇਹ ਵੀ ਕਿਹਾ ਜਾਦਾ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਪਾਲਕੀ ਸਾਹਿਬ ਦੇ ਆਗਮਨ ਵਿੱਚ ਸ਼ਰਧਾਲੂਆਂ ਦੀ ਮੋਜੂਦਗੀ ਵਿੱਚ ਪਰਫਿਊਮ ਛਿੜਕਿਆਂ ਜਾਂਦਾ ਸੀ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ਤੇ ਪੂਰੀ ਤਰ੍ਹਾਂ ਰੋਕ ਲਾਉਦਿਆਂ ਪ੍ਰਬੰਧਕਾਂ ਨੂੰ ਇਸਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ।












