ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਮਾਜ ਸੇਵੀ ਕਾਰਜਾਂ ਲਈ ਪ੍ਰੋਫੈਸਰ ਬਹਾਦਰ ਸੁਨੇਤ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ (ਦ ਸਟੈਲਰ ਨਿਊਜ਼): ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਦਿਵਸ ਮਨਾਉਣ ਸਬੰਧੀ ਦੇਸ਼ ਅਤੇ ਵਿਦੇਸ਼ਾਂ ਵਿੱਚ ਸਮਾਗਮ ਕਰਵਾਏ ਗਏ ਹਨ। ਇਸ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਗਿਆਨੀ ਦਿੱਤ ਸਿੰਘ ਜੀ ਐਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਉਘੇ ਧਾਰਮਿਕ, ਬੁੱਧੀਜੀਵੀ, ਲੇਖਕ, ਸਮਾਜ ਸੇਵੀ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਉਘਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਇਤਿਹਾਸਕ ਦਿਹਾੜੇ ਮੌਕੇ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੁਸ਼ਿਆਰਪੁਰ ਦੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਸਨਮਾਨਿਤ ਕੀਤਾ ਗਿਆ।

Advertisements

ਪ੍ਰੋਫੈਸਰ ਸੁਨੇਤ  ਵੱਲੋਂ ਆਪਣੇ ਖੋਜ ਕਾਰਜਾਂ ਰਾਹੀਂ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ  ਪੱਧਰ ਤੇ ਪਹੁਚਾਉਣ  ਵਿੱਚ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ। ਇਨ੍ਹਾਂ ਵੱਲੋਂ  ਸਰਬਸਾਂਝੀਵਾਲਤਾ, ਇਨਸਾਨੀਅਤ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕਾਰਜ ਕਰਨ ਅਤੇ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰ ਦਾਨ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਰਹਿ ਰਹੇ ਲੋਕਾਂ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਲਈ ਅਤੇ ਇਨ੍ਹਾਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਨਮਾਨ ਸਮਾਰੋਹ ਮੌਕੇ ਤੇ ਭਾਈ ਕੇਵਲ ਸਿੰਘ ਜੀ, ਸਾਬਕਾ ਜਥੇਦਾਰ, ਪ੍ਰੋਫੈਸਰ ਸ਼ਾਮ ਸਿੰਘ ਪ੍ਰਧਾਨ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ, ਡਾਕਟਰ ਖੁਸ਼ਹਾਲ ਸਿੰਘ ਸਕੱਤਰ, ਐਡਵੋਕੇਟ ਜਸਵਿੰਦਰ ਸਿੰਘ ਮੁੱਖੀ ਅਕਾਲ ਪੁਰਖ ਕੀ ਫੌਜ, ਰਸ਼ਪਾਲ ਸਿੰਘ ਅਤੇ ਹੋਰ ਸ਼ਤਾਬਦੀ ਕਮੇਟੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। 

LEAVE A REPLY

Please enter your comment!
Please enter your name here