ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, (ਦ ਸਟੈਲਰ ਨਿਊਜ਼): ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਪਿੰਡ ਰਸੂਲਪੁਰ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕੇ.ਵੀ.ਕੇ. ਪਟਿਆਲਾ ਦੀਆਂ ਆਉਣ ਵਾਲੇ ਸਮੇਂ ਦੌਰਾਨ ਲੱਗਣ ਵਾਲੇ ਸਿਖਲਾਈ ਕੋਰਸਾਂ, ਹੋਰ ਗਤੀਵਿਧੀਆਂ ਅਤੇ ਮੋਟੇ ਅਨਾਜਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਡਾ. ਗੁਰਨਾਜ਼ ਸਿੰਘ ਗਿੱਲ, (ਪ੍ਰਸੈਸਿੰਗ ਅਤੇ ਭੋਜਨ ਇੰਜੀਨਿਅਰਿੰਗ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ।

Advertisements

ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ), ਪੀ.ਏ.ਯੂ., ਲੁਧਿਆਣਾ ਨੇ ਸਬਜ਼ੀਆਂ ਅਤੇ ਫਲਾਂ ਤੋ ਬਣਨ ਵਾਲੇ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ। ਪਿੰਡ ਦੇ ਅਗਾਂਹਵਧੂ ਕਿਸਾਨ ਨੇ ਪਰਾਲੀ ਦੀਆਂ ਤਕਨੀਕਾਂ ਬਾਰੇ ਸਾਇੰਸਦਾਨਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਸਮੇਂ ਦੌਰਾਨ ਸੁਆਲ-ਜੁਆਬ ਦਾ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿਚ ਕਣਕ ਦੀ ਬਿਜਾਈ ਸਮੇਂ ਹੋਣ ਵਾਲੀਆਂ ਅਣਗਹਿਲੀਆਂ ਬਾਰੇ ਦੱਸਿਆ ਗਿਆ। ਅੰਤ ਵਿਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। 

LEAVE A REPLY

Please enter your comment!
Please enter your name here