ਬਰਖਾਸਤ ਏਆਈਜੀ ਰਾਜਜੀਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗ੍ਰਿਫ਼ਤਾਰੀ ਤੇ ਰੋਕ ਲਗਾ ਕੇ ਦਿੱਤੀ ਅੰਤਰਿਮ ਰਾਹਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਕੇ ਅੰਤਰਿਮ ਰਾਹਤ ਦੇ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਵਿੱਚ ਦਰਜ ਕੀਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਰਖਾਸਤ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ ਰਾਜਜੀਤ ਸਿੰਘ ਹੁੰਦਲ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਪ੍ਰਦਾਨ ਕਰ ਦਿੱਤੀ ਹੈ।

Advertisements

ਦੱਸ ਦਈਏ ਕਿ ਤਾਇਨਾਤੀ ਦੌਰਾਨ ਨਸ਼ਾ ਤਸਕਰਾਂ ਨਾਲ ਕਥਿਤ ਤੌਰ ਤੇ ਮਿਲੀਭੁਗਤ ਕਰਨ ਅਤੇ ਬੇਕਸੂਰ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਇਕ ਹੋਰ ਪੁਲਿਸ ਅਧਿਕਾਰੀ ਇੰਚਾਰਜ ਸਿੰਘ ਨਾਲ ਮਿਲ ਕੇ ਫਿਰੌਤੀ ਦਾ ਰੈਕੇਟ ਚਲਾਉਣ ਦੇ ਦੋਸ਼ ਵਿੱਚ ਪੰਜਾਬ ਸਰਕਾਰ ਨੇ 17 ਅਪ੍ਰੈਲ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਨੇ ਹੁੰਦਲ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਤੇ ਕਾਰਵਾਈ ਕੀਤੀ।

LEAVE A REPLY

Please enter your comment!
Please enter your name here