23 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਹਾਰਟਅਟੈਕ ਆਉਣ ਕਾਰਨ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹੁਸ਼ਿਆਰਪੁਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕਰਨਵੀਰ ਸਿੰਘ ਉਮਰ 23 ਸਾਲਾਂ ਪੁੱਤਰ ਜਸਵੰਤ ਸਿੰਘ ਵਾਸੀ ਘੋਗੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਸਿੰਘ 4 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।

Advertisements

ਕਰਨਵੀਰ ਦੇ ਚਾਚੇ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਉਸਦੇ ਛੌਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ।ਉਹਨਾਂ ਨੇ ਦੱਸਿਆ ਕਿ ਸਵੇਰੇ ਜਦੋ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀ ਉਠਿਆ, ਜਿਸਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਕਰਨਵੀਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਦੌੜ ਪਈ। ਕਰਨਵੀਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here