
ਹਰਿਆਣਾ (ਦ ਸਟੈਲਰ ਨਿਊਜ਼), ਪਲਕ। ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿੱਥੇ ਕਿ ਦੇਰ ਰਾਤ ਕਾਰ ਵਿੱਚ ਦੋਸਤ ਨੂੰ ਘਰ ਛੱਡਣ ਜਾ ਰਹੇ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਰਸਤੇ ਵਿੱਚ ਕਾਰ ਟਰੱਕ ਨਾਲ ਟੱਕਰਾ ਗਈ ਅਤੇ ਇਸ ਕਾਰਨ 6 ਦੀ ਮੌਤ ਹੋ ਗਈ।

ਸਾਰਿਆਂ ਦੀ ਲਾਸ਼ਾਂ ਨੂੰ ਭਿਵਾਨੀ ਦੇ ਚੌਧਰੀ ਬੰਸੀਲਾਲ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਨੇ ਇਸ ਸੰਬੰਧੀ ਦੱਸਿਆ ਕਿ ਚਾਰ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਉਪਰਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।












