ਪੁਲਿਸ ਨੇ ਲੱਖਨ ਵਾਸੀ ਭਗਤ ਨਗਰ ਹੁਸ਼ਿਆਰਪੁਰ ਨੂੰ 105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਏਐਸਆਈ ਗੁਰਦੀਪ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਲੱਖਨ ਕੁਮਾਰ ਉਰਫ ਲੱਖਨ ਪੁੱਤਰ ਸਤਪਾਲ ਵਾਸੀ ਨੇੜੇ ਦਰਗਾਹ ਪੀਰ ਬਾਬਾ ਮੁਹੱਲਾ ਭਗਤ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਅਤੇ ਉਸ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 105 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦਾ ਰਿਮਾਂਡ ਹਾਸਿਲ ਕਰ ਉਸ ਪਾਸੋਂ ਪੁੱਛਗਿੱਛ ਜਾਰੀ ਹੈ।

Advertisements

LEAVE A REPLY

Please enter your comment!
Please enter your name here