ਪੰਜਾਬੀ ਯੂਨੀਵਰਸਿਟੀ ਵਿਖੇ 12 ਅਕਤੂਬਰ ਨੂੰ ਕਰਵਾਏ ਜਾਣਗੇ ਸਾਈਕਲਿੰਗ ਖੇਡ ਦੇ ਟਰਾਇਲ

ਪਟਿਆਲਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਾਈਕਲਿੰਗ ਖੇਡ ਦੇ ਟਰਾਇਲ ਮਿਤੀ 12 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਆਪਣੇ ਜਨਮ ਮਿਤੀ ਦੇ ਸਬੂਤ ਦੇ ਤੌਰ ਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ ਆਦਿ ਸਮੇਤ 4 ਪਾਸਪੋਰਟ ਸਾਈਜ਼ ਫ਼ੋਟੋਆਂ ਅਤੇ ਬੈਂਕ ਦੀ ਪਾਸ ਬੁੱਕ ਦੀ ਕਾਪੀ ਪੰਜਾਬੀ ਯੂਨੀਵਰਸਿਟੀ ਸਾਈਕਲਿੰਗ ਵੈਲੋਡਰਮ,ਪਟਿਆਲਾ ਵਿਖੇ ਨਾਲ ਲੈ ਕੇ ਆਉਣ।

Advertisements

ਉਨ੍ਹਾਂ ਦੱਸਿਆ ਕਿ ਰਿਪੋਰਟ ਦਾ ਸਮਾਂ ਸਵੇਰੇ 8:00 ਵਜੇ ਹੈ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਸੁਖਵਿੰਦਰ ਸਿੰਘ ਸਾਈਕਲਿੰਗ ਕੋਚ (ਕਨਵੀਨਰ) ਮੋਬ:96460-25236 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here