
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ ਐਕਟਿਵ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤਾ ਹੈ। ਕੁਮਾਰੀ ਰਿਤੂ ਬਾਹਰੀ ਸ਼ਨੀਵਾਰ ਨੂੰ ਅਹੁਦਾ ਸੰਭਾਲਣਗੇ। ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਕੋਰਟ ਨੰਬਰ 13 ਵਿੱਚ ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਵਜੋਂ ਕੰਮ ਕਰ ਰਹੇ ਹਨ। ਉਹ 13 ਅਕਤੂਬਰ ਨੂੰ ਸੇਵਾਮੁਕਤ ਹੋ ਜਾਣਗੇ।













