
ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਦੇ ਉਦਯੋਗ ਨਗਰ ਮੈਟਰੋ ਸਟੇਸ਼ਨ ਨੇੜੇ ਸਥਿਤ ਇੱਕ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫਿਲਹਾਲ ਇਸ ਹਾਦਸੇ ਵਿੱਚ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸਵੇਰੇ 6 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਅੱਗ ਬੁਝਾਊ ਗੱਡੀਆਂ ਨੂੰ ਘਟਨਾ ਵਾਲੀ ਥਾਂ ਤੇ ਭੇਜਿਆ ਗਿਆ।












