ਸੀਨੀਅਰ ਸਿਆਸੀ ਆਗੂ ਰਾਜਕੁਮਾਰ ਵੇਰਕਾ ਨੇ ਭਾਜਪਾ ਪਾਰਟੀ ਨੂੰ ਆਖਿਆ ਅਲਵਿਦਾ, ਕਾਂਗਰਸ ਵਿੱਚ ਹੋਣਗੇ ਸ਼ਾਮਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਸੀਨੀਅਰ ਸਿਆਸੀ ਆਗੂ ਰਾਜਕੁਮਾਰ ਵੇਰਕਾ ਨੇ ਭਾਜਪਾ ਪਾਰਟੀ ਨੂੰ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਭਾਜਪਾ ਛੱਡਣ ਦਾ ਐਲਾਨ ਕਰਦਾ ਹਾਂ। ਭਾਜਪਾ ਸਾਰਿਆਂ ਨੂੰ ਇਕੱਠਿਆਂ ਲੈ ਕੇ ਚੱਲਣ ਵਾਲੀ ਪਾਰਟੀ ਨਹੀਂ ਹੈ। ਰਾਜਕੁਮਾਰ ਨੇ ਕਿਹਾ ਕਿ ਕਾਂਗਰਸ ਛੱਡ ਕੇ ਮੈਨੂੰ ਬਹੁਤ ਪਛਤਾਵਾ ਹੋਇਆ ਸੀ ਅਤੇ ਮੈਂ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ।

Advertisements

ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਜੀਤ ਮਹਿੰਦਰ ਸਿੱਧੂ, ਅਮਰੀਕ ਸਿੰਘ ਸਮਰਾਲਾ, ਰਿਣਵਾ ਅਤੇ ਜੋਸ਼ਨ ਭਾਜਪਾ ਛੱਡ ਕੇ ਦਿੱਲੀ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

LEAVE A REPLY

Please enter your comment!
Please enter your name here