ਮੋਹਾਲੀ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਮੋਹਾਲੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਤਲ ਦੇਰ ਰਾਤ ਖਰੜ ਦੇ ਸਨੀ ਇਨਕਲੇਵ ਸਥਿਤ ਗਲੋਬਲ ਸਿਟੀ ਵਿੱਚ ਹੋਇਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਇੱਕ ਭਰਾ ਵੱਲੋਂ ਆਪਣੀ ਭਰਜਾਈ, ਭਰਾ ਅਤੇ ਉਸ ਦੇ ਦੋ ਸਾਲਾ ਬੱਚੇ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਕਤਲ ਕਰਨ ਤੋਂ ਬਾਅਦ ਭਰਾ ਨੇ ਉਨ੍ਹਾਂ ਦੀ ਲਾਸ਼ ਨੂੰ ਸਰਹਿੰਦ ਨਹਿਰ ਵਿੱਚ ਸੁੱਟ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਬਰਨਾਲਾ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਪੁੱਛਗਿੱਛ ਕਰਨੀ ਸ਼ੁਰੂ ਦਿੱਤੀ ਹੈ।

LEAVE A REPLY

Please enter your comment!
Please enter your name here