ਵਿਧਾਇਕ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਲੋਕ ਅਰਪਿਤ

ਦਸੂਹਾ/ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੱਲੋਂ ਹਲਕੇ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਅਤੇ ਜਿੰਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਖੇਡ ਪਾਰਕ ਵਿਚ ਵਾਲੀਬਾਲ ਗਰਾਊਂਡ ਤੋਂ ਇਲਾਵਾ ਸੈਰ ਕਰਨ ਲਈ ਪਾਰਕ ਅਤੇ ਨੌਜਵਾਨਾਂ ਲਈ ਅਤਿ-ਆਧੁਨਿਕ ਜਿੰਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਇਲਾਕੇ ਦੇ ਸਾਰੇ ਵਰਗਾਂ ਲਈ ਇਕ ਬਿਹਤਰੀਨ ਥਾਂ ਬਣੀ ਹੈ, ਜਿਥੇ ਲੋਕ ਆਪਣੇ ਕੀਮਤੀ ਸਮੇਂ ਦਾ ਉਪਯੋਗ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਦਸੂਹਾ ਹਲਕੇ ਵਿਚ ਇਹ ਅਜਿਹਾ ਦੂਸਰਾ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ, ਜੋ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਪਾਰਕ ਪੰਜਾਬ ਨੂੰ ਰੰਗਲਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।

Advertisements

ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਜਿਥੇ ਪੰਜਾਬ ਦੇ ਲੋਕ ਸਿਹਤਮੰਦ ਰਹਿਣਗੇ, ਉਥੇ ਨੌਜਵਾਨ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਇਕ ਨਰੋਏ ਅਤੇ ਵਧੀਆ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਦੇਣਗੇ। ਇਲਾਕੇ ਦੇ ਲੋਕਾਂ ਨੂੰ ਇਹ ਬਿਹਤਰੀਨ ਸੌਗਾਤ ਮੁਹੱਈਆ ਕਰਵਾਉਣ ਲਈ ਸਮੁੱਚੇ ਪਿੰਡਾਂ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ, ਸਰਪੰਚ ਸਤਵਿੰਦਰ ਕੌਰ, ਦਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਨੰਬਰਦਾਰ ਲਸ਼ਕਰ ਸਿੰਘ, ਦਇਆ ਸਿੰਘ, ਪਰਗਟ ਸਿੰਘ, ਸੰਦੀਪ ਢਿੱਲੋਂ, ਜਰਨੈਲ ਸਿੰਘ ਸੈਕਟਰੀ, ਮੋਹਣ ਲਾਲ, ਅੰਮ੍ਰਿ੍ਰਤਪਾਲ ਸਿੰਘ, ਸਤਪਾਲ ਸਿੰਘ ਸਿਆਣ, ਗੁਰਪ੍ਰੀਤ ਸਿੰਘ ਕੱਲੋਵਾਲ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਹੀਰਾਹਰ, ਬਲਤੇਜ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here