ਖੇਤੀ ਭਵਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 14 ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਤੱਕ ਨਵੀਆਂ ਕੀਤੀਆਂ ਖੋਜਾਂ ਦੇ ਪਸਾਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 14 ਅਕਤੂਬਰ 2023 ਨੂੰ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਹ ਕਿਸਾਨ ਮੇਲਾ ਅਤੇ ਪਸਾਰ ਮਾਹਿਰਾਂ ਦੀ ਮਿਲਣੀ ਦਾ ਅਜਿਹਾ ਮੌਕਾ ਹੁੰਦਾ ਹੈ, ਜਿਸ ਵਿਚ ਕਿਸਾਨਾਂ ਨੂੰ ਖੇਤੀ ਸਬੰਧੀ ਪ੍ਰਦਰਸ਼ਨੀਆਂ, ਜ਼ਿਲ੍ਹੇ ਦੇ ਅਗਾਂਹਵਧੂ ਸੈਲਫ਼ ਹੈਲਪ ਗਰੁੱਪਾਂ ਵਲੋਂ ਆਪਣੇ ਖੇਤੀ ਉਤਪਾਦਾਂ ਦੀ ਪੇਸ਼ਕਾਰੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੀ ਮਾਹਿਰ ਟੀਮ ਵਲੋਂ ਕਿਸਾਨਾਂ ਨੂੰ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਤੋਂ ਭਰਪੂਰ ਫਾਇਦਾ ਲੈਣ ਦੀ ਅਪੀਲ ਕੀਤੀ।

Advertisements

LEAVE A REPLY

Please enter your comment!
Please enter your name here