ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਮੁਕੱਦਮਾ ਦਰਜ਼, 17 ਅਕਤੂਬਰ ਨੂੰ ਦੇਣਗੇ ਗ੍ਰਿਫ਼ਤਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਪਲਕ। ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਕੁਲਬੀਰ ਜ਼ੀਰਾ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦੇਣਗੇ। ਇਹ ਮਾਮਲਾ ਫਿਰੋਜ਼ਪੁਰ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੀ ਸ਼ਿਕਾਇਤ ਤੇ ਦਰਜ਼ ਕੀਤਾ ਗਿਆ ਹੈ। ਕੁਲਬੀਰ ਜ਼ੀਰਾ ਤੋਂ ਇਲਾਵਾ ਉਨ੍ਹਾਂ ਨਾਲ ਮੋਜੂਦ ਕਰੀਬ 70 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Advertisements

ਮਾਮਲੇ ਸਬੰਧੀ ਬੀਡੀਪੀਓ ਜ਼ੀਰਾ ਨੇ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਮੇਤ ਬੀਡੀਪੀਓ ਦਫ਼ਤਰ ਸਾਹਮਣੇ ਧਰਨਾ ਲਗਾਇਆ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਦਫ਼ਤਰ ਅੰਦਰ ਚਲੇ ਗਏ। ਜ਼ੀਰਾ ਤੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਦੇ ਵੀ ਆਰੋਪ ਲੱਗੇ ਹਨ। ਜ਼ੀਰਾ ਥਾਣੇ ਦੇ ਏਐੱਸਆਈ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ਤੇ ਇਹ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here