ਜ਼ੀਰਕਪੁਰ ‘ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਚੱਲੀਆਂ ਗੋਲੀਆਂ

ਜ਼ੀਰਕਪੁਰ (ਦ ਸਟੈਲਰ ਨਿਊਜ਼), ਪਲਕ। ਜ਼ੀਰਕਪੁਰ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਗੋਲੀਆਂ ਚੱਲਣ ਦੀ ਖਬਰ ਮਿਲੀ ਹੈ। ਇਸ ਕਾਰਨ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ 3 ਦਿਨ ਪਹਿਲਾਂ 8 ਤੋਂ 10 ਗੈਂਗਟਰਾਂ ਵੱਲੋਂ ਬਲਟਾਣਾ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ।

Advertisements

ਇਸ ਘਟਨਾ ਦੌਰਾਨ 2-3 ਲੋਕ ਜ਼ਖ਼ਮੀ ਹੋ ਗਏ ਸਨ, ਜਦੋਂ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਗੈਂਗਸਟਰ ਦੀ ਭਾਲ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਨੂੰ ਗੈਂਗਸਟਰ ਬਾਰੇ ਸੂਚਨਾ ਮਿਲੀ ਤਾਂ ਪੁਲਿਸ ਨੇ ਉਸਨੂੰ ਘੇਰਾ ਪਾ ਲਿਆ। ਗੈਂਗਸਟਰ ਦੇ ਜ਼ਖ਼ਮੀ ਹੋਣ ਤੋਂ ਬਾਅਦ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here