ਮੁੱਖ ਮੰਤਰੀ ਮਾਨ ਦੇ ਹੁਕਮਾਂ ‘ਤੇ ਪਟਿਆਲਾ ਦਾ ਸਬ ਰਜਿਸਟਰਾਰ ਦਫ਼ਤਰ ਬਣੇਗਾ ਮਾਡਲ ਸਬ ਰਜਿਸਟਰਾਰ ਦਫ਼ਤਰ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਅਪਗ੍ਰੇਡ ਕਰਕੇ ਅਤਿ-ਆਧੁਨਿਕ ਬਣਾਉਣ ਦੀ ਤਜਵੀਜ਼ ਬਣਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਰਜਿਸਰਾਰ ਦਫ਼ਤਰ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਹਨ ਕਿ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਰਾਰ ਦਫ਼ਤਰ ਵਜੋਂ ਅਪਗ੍ਰੇਡ ਕੀਤਾ ਜਾਵੇ, ਅਤੇ ਇਸ ਲਈ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਵਿਸ਼ੇਸ਼ ਦਿਲਚਸਪੀ ਦਿਖਾ ਰਹੇ ਹਨ। ਇਸ ਤਰ੍ਹਾਂ ਇਸ ਮਾਡਲ ਸਬ-ਰਜਿਸਟਰਾਰ ਦਫ਼ਤਰ ਵਿਖੇ ਜਮੀਨ-ਜਾਇਦਾਦ ਨਾਲ ਸਬੰਧਤ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਾਰੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ।

Advertisements

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਟਰਾਰ ਦਫ਼ਤਰ ਵਜੋਂ ਵਿਕਸਤ ਕਰਕੇ ਇੱਥੇ ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਜਾਂ ਜਮੀਨ ਜਾਇਦਾਦ ਨਾਲ ਸਬੰਧਤ ਹੋਰ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਲਈ ਡੀਡ ਰਾਈਟਰ/ਵਸੀਕਾ ਨਵੀਸ, ਬੈਂਕਾਂ ਦੇ ਫੀਸ ਕਾਊਂਟਰ, ਆਨ-ਲਾਈਨ ਅਸ਼ਟਾਮ ਆਦਿ ਦੀਆਂ ਸਹੂਲਤਾਂ ਇੱਕੋ ਜਗ੍ਹਾ ਪ੍ਰਦਾਨ ਹੋਣਗੀਆਂ। ਇਸ ਤੋਂ ਬਿਨ੍ਹਾਂ ਬੈ-ਖਰੀਦ ਆਦਿ ਦੀ ਰਜਿਸਟਰੀ, ਵਸੀਅਤ, ਮੁਖਤਿਆਰਨਾਮਾ ਆਦਿ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਲਈ ਵਾਤਾਨਕੂਲ ਉਡੀਕ ਘਰ, ਪਖਾਨੇ ਤੇ ਪੀਣ ਵਾਲੇ ਪਾਣੀ ਆਦਿ ਦੀ ਸਹੂਲਤ ਵੀ ਮਿਲੇਗੀ।

ਇਸ ਮੌਕੇ ਏ.ਡੀ.ਸੀ. ਜਗਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡੀ.ਟੀ.ਪੀ. ਸੀਮਾ ਕੌਸ਼ਲ, ਸਬ ਰਜਿਸਟਰਾਰ ਰਣਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here