ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰ ਗ੍ਰਿਫ਼ਤਾਰ, ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼),ਰਿਪੋਰਟ-ਅਨਿਲ ਭਾਰਤਵਾਜ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ।

Advertisements

ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ਵਿੱਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ, 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਜਲਦੀ ਹੀ ਡੀਜੀਪੀ ਇਸ ਸੰਬੰਧੀ ਹੋਰ ਜਾਣਕਾਰੀ ਸਾਂਝੀ ਕਰਨਗੇ।

LEAVE A REPLY

Please enter your comment!
Please enter your name here