
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ 3 ਸਾਬਕਾ ਮੰਤਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ ਅਤੇ ਗੁਰਪ੍ਰੀਤ ਕਾਂਗੜ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਉਹ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਪਹੁੰਚੇ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਅਤੇ ਮਹਿੰਦਰ ਰਿਣਵਾ, ਹੰਸਰਾਜ ਜੋਸਨ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।












