
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਦੇ ਸੈਕਟਰ-37 ਸਿਟੀ ਦੀ ਮਾਰਕਿਟ ਸਾਹਮਣੇ ਮੁੱਖ ਸੜਕ ਤੇ ਅੰਡਰਗਰਾਊਂਡ ਗੈਸ ਪਾਈਪਲਾਈਨ ਫੱਟ ਗਈ। ਜਿਸ ਕਰਾਨ ਗੈਸ ਦੀ ਲੀਕੇਜ ਹੋਣ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਸਨ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਲੀਕੇਜ ਨੂੰ ਰੋਕਿਆ ਜਾ ਸਕੇ। ਫਿਲਹਾਲ ਪੁਲਿਸ ਵੱਲੋਂ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਇਸ ਦੀ ਸੂਚਨਾ ਕੰਪਨੀ ਨੂੰ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਥੇ ਲੋਕਲ ਕੇਬਲ ਚੈਨਲ ਦੀ ਵਾਇਰਿੰਗ ਦਾ ਕੰਮ ਚੱਲ ਰਿਹਾ ਸੀ। ਜਦੋਂ ਪਾਈਪ ਫਟੀ ਤਾਂ ਮੌਕੇ ਤੋਂ ਮਜ਼ਦੂਰ ਫ਼ਰਾਰ ਹੋ ਗਏ।













