ਲੁਧਿਆਣਾ ਦੀ ਸੈਂਟਰਲ ਜੇਲ੍ਹ ਦੇ 2 ਧਿਰਾਂ ਵਿਚਕਾਰ ਹੋਈ ਜ਼ਬਰਦਸਤ ਲੜਾਈ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਤਾਜਪੁਰ ਰੋਡ ਤੇ ਸਥਿਤ ਸੈਂਟਰਲ ਜੇਲ੍ਹ ਵਿੱਚ 2 ਧਿਰਾਂ ਵਿਚਕਾਰ ਜ਼ਬਰਦਸਤ ਲੜਾਈ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਕੈਦੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਐੱਲਈਡੀ ਦਾ ਚੈਨਲ ਬਦਲਣ ਨੂੰ ਲੈ ਕੇ 2 ਧਿਰਾਂ ਦੀ ਆਪਸ ਵਿੱਚ ਲੜਾਈ ਹੋ ਗਈ।

Advertisements

ਇਹ ਤਕਰਾਰ ਇੰਨੀ ਵੱਧ ਗਈ ਕਿ ਕਈ ਕੈਦੀਆਂ ਦੇ ਸਿਰ ਤੇ ਸੱਟਾਂ ਅਤੇ ਕਈ ਕੈਦੀ ਜ਼ਖਮੀ ਹੋ ਗਏ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਕੈਦੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਮਾਮਲਾ ਪੁਲਸ ਨੂੰ ਭੇਜ ਦਿੱਤਾ।

LEAVE A REPLY

Please enter your comment!
Please enter your name here