ਟਿਊਸ਼ਨ ਪੜ ਕੇ ਵਾਪਸ ਆ ਰਹੇ ਭੈਣ-ਭਰਾ ਨੂੰ ਬੱਸ ਨੇ ਮਾਰੀ ਟੱਕਰ, ਨੌਜ਼ਵਾਨ ਦੀ ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਇੱਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਟਰੀ ਤੇ ਸਵਾਰ ਭੈਣ-ਭਰਾ ਜੋ ਟਿਊਸ਼ਨ ਪੜ ਕੇ ਵਾਪਸ ਘਰ ਆ ਰਹੇ ਸਨ ਅਤੇ ਪਿੱਛੇ ਤੋਂ ਆ ਰਹੀ ਬੱਸ ਨੇ ਉਹਨਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਹਿਚਾਣ ਪ੍ਰਭਜੀਤ ਸਿੰਘ ਵਜੋ ਹੋਈ ਹੈ।

Advertisements

ਬੱਸ ਵਿੱਚ ਸਵਾਰ ਸਵਾਰਿਆਂ ਨੇ ਦੱਸਿਆ ਕਿ ਦੋਵੇ ਬੱਚੇ ਸੜਕ ਦੇ ਕਿਨਾਰੇ ਜਾ ਰਹੇ ਸਨ ਤਾਂ ਬੱਸ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਲੌਕਾਂ ਨੇ ਜ਼ਖਮੀ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚ ਕੇ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here