ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਈ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਮੌਸਮੀ ਹਨੇਰੀ ਅਤੇ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਪਈ ਜਿਨਸ ਨੂੰ ਬਚਾਉਣ ਲਈ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਲੋੜੀਂਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਈ ਗਏ ਸਨ ਜਿਸ ਦੇ ਫਲਸਰੂਪ ਅੱਜ ਤੜਕ ਸਾਰ ਹੋਈ ਬੇਮੌਸਮੀ ਬਰਸਾਤ ਤੋਂ ਮੰਡੀਆਂ ਵਿੱਚ ਪਈ ਜਿਨਸ ਨੂੰ ਗਿੱਲੀ ਅਤੇ ਖ਼ਰਾਬ ਹੋਣ ਤੋਂ ਬਚਾਉਣ ਲਈ ਮੁਸਤੈਦੀ ਨਾਲ ਮੰਡੀਆਂ ਵਿੱਚ ਤਾਇਨਾਤ ਮੁਲਾਜ਼ਮਾਂ ਆਦਿ ਵੱਲੋਂ ਤਰਪਾਲਾਂ ਨਾਲ ਢੱਕ ਕੇ ਬਚਾਉਣ ਦੇ ਉਪਰਾਲੇ ਸਾਦੇ ਗਏ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਜਿਨਸ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂਵਾਂ ਮੁਹੱਈਆ ਕਰਵਾਉਣ ਲਈ ਤਤਪਰ ਹੈ ।

ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਦੇ ਚਲਦਿਆਂ ਜ਼ਿਲ੍ਹੇ ਵਿੱਚ ਬੇਮੌਸਮੀ ਬਾਰਸ਼ ਤੋਂ ਪਹਿਲਾਂ ਅਨਾਜ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਉਪਲਬਧ ਕਰਵਾਈਆਂ ਗਈਆਂ ਅਤੇ ਮੰਡੀ ਬੋਰਡ ਤੇ ਏਜੰਸੀਆਂ ਦੇ ਸਟਾਫ਼ ਵੱਲੋਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਲਈ ਝੋਨੇ ਦੇ ਸਾਰੇ ਢੇਰਾਂ ਅਤੇ ਫ਼ਸਲ ਦੀਆਂ ਖ਼ਰੀਦੀਆਂ ਹੋਈਆਂ ਬੋਰੀਆਂ ਨੂੰ ਢਕਿਆ ਜਾ ਸਕੇ ਅਤੇ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਮੁੱਚੇ ਸਟਾਫ਼ ਦੀਆਂ ਡਿਊਟੀਆਂ ਪਹਿਲਾ ਹੀ ਨਿਸ਼ਚਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮਿਤੀ 15 ਅਕਤੂਬਰ ਤੱਕ 16,948 ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਆਮਦ ਹੋਈ ਹੈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 14,506 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ । ਜ਼ਿਲ੍ਹੇ ਵਿੱਚ ਹੁਣ ਤੱਕ ਪਨਗ੍ਰੇਨ ਵੱਲੋਂ 890 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 415 ਮੀਟ੍ਰਿਕ ਟਨ, ਪਨਸਪ ਵੱਲੋਂ 90 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 131 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 754 ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ । ਉਨ੍ਹਾਂ ਹੋਰ ਕਿਹਾ ਕਿ ਜਿੱਥੇ ਸਰਕਾਰੀ ਹਦਾਇਤਾਂ ਅਨੁਸਾਰ ਲਿਫ਼ਟਿੰਗ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਉੱਥੇ ਹੁਣ ਤੱਕ ਕਰੀਬ 28 ਕਰੋੜ 08 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਉਚਿੱਤ ਮਾਤਰਾ ਵਿੱਚ ਬਾਰਦਾਨਾ ਉਪਲਬਧ ਹੈ ।

Advertisements

LEAVE A REPLY

Please enter your comment!
Please enter your name here