ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲੇ 18 ਅਕਤੂਬਰ ਤੋਂ ਸ਼ੁਰੂ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਹੁਣ 18 ਅਕਤੂਬਰ ਤੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ ਖੋ ਦੇ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਅਤੇ ਸੀਨੀਅਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ।

Advertisements

ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਬੱਡੀ ਸਰਕਲ ਸਟਾਈਲ ਅਤੇ ਰਗਬੀ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ 18 ਤੋਂ 23 ਅਕਤੂਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ 6 ਹਜ਼ਾਰ ਖਿਡਾਰੀ ਭਾਗ ਲੈਣਗੇ। 

LEAVE A REPLY

Please enter your comment!
Please enter your name here