ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ‘ਲਾਈਫ ਸਕਿੱਲ’ ਸਬੰਧੀ ਲਗਾਈਆਂ ਵਿਸ਼ੇਸ਼ ਵਰਕਸ਼ਾਪਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਸਹਿਯੋਗ ਨਾਲ ਰਿਆਤ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਅਤੇ ਮਾਊਂਟ ਕਾਰਮਲ ਸਕੂਲ ਭੂੰਗਾ ਦੇ ਵਿਦਿਆਰਥੀਆਂ ਲਈ ਅੱਜ ਦੋ ਵੱਖ-ਵੱਖ ਵਰਕਸ਼ਾਪਾਂ ਲਗਾਈਆਂ ਗਈਆਂ। ਇਸ ਦੌਰਾਨ ਕਰੀਆਰ ਕਾਊਂਸਲਰ ਅਦਿੱਤਿਆ ਰਾਣਾ ਨੇ ਦੱਸਿਆ ਕਿ ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਮੰਤਵ ਇਨ੍ਹਾਂ ਵਿਦਿਆਰਥੀਆਂ ਨੂੰ ਟਾਈਮ ਮੈਨੇਜਮੈਂਟ, ਪ੍ਰੈਸ਼ਰ ਹੈਂਡÇਲੰਗ ਅਤੇ ਸਹੀ ਕਰੀਅਰ ਦੀ ਚੋਣ ਸਬੰਧੀ ਜਾਗਰੂਕ ਕਰਨਾ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਸਟਰ ਟ੍ਰੇਨਰ ਅਤੇ ਪਰਸਨੈਲਿਟੀ ਆਰਕੀਟੈਕਟ ਗੌਰਵ ਬਾਲੀ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਮੰਤਵ ਤੈਅ ਕਰਨ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਉਪਰੰਤ ਉਸ ਨੂੰ ਹਾਸਲ ਕਰਨ ਲਈ ਜੀਅ-ਤੋੜ ਮਿਹਨਤ ਕਰਨ ਦਾ ਰਸਤਾ ਚੁਣਨ ਲਈ ਜਾਗਰੂਕ ਕੀਤਾ।

Advertisements

ਇਸ ਉਪਰੰਤ ਲਵਲੀ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ਤੋਂ ਵਰੁਣ ਨਈਅਰ ਅਤੇ ਤਰੁਣਦੀਪ ਸਿੰਘ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਪ੍ਰੈਸ਼ਰ ਨੂੰ ਹੈਂਡਲ ਕਰਨ ਦੇ ਨੁਕਤੇ ਦੱਸੇ। ਇਨ੍ਹਾਂ ਵਰਕਸ਼ਾਪਾਂ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਟੀਮ ਮੈਨੇਜਮੈਂਟ ਅਤੇ ਲੀਡਰਸ਼ਿਪ ਸਕਿੱਲਜ਼ ਬਾਰੇ ਜਾਣੂ ਕਰਵਾਇਆ ਗਿਆ। ਰਿਆਤ ਮੈਨੇਜਮੈਂਟ ਕਾਲਜ ਦੇ ਡਾਇਰੈਕਟਰ ਡਾ. ਹਰਿੰਦਰ ਸਿੰਘ ਗਿੱਲ, ਐਚ. ਓ. ਡੀ ਡਾ. ਪਾਰੁਲ ਖੰਨਾ, ਐਸੋਸੀਏਟ ਪ੍ਰੋਫੈਸਰ ਦਮਨਪ੍ਰੀਤ ਕੌਰ ਅਤੇ ਕਰਨਦੀਪ ਵਿਰਦੀ ਨੇ ਦੱਸਿਆ ਕਿ ਇਹ ਸੈਮੀਨਾਰ ਉਨ੍ਹਾਂ ਵੱਲੋਂ ਆਪਣੇ ਬੀ. ਬੀ. ਏ ਫਾਈਨਲ ਅਤੇ ਐਮ. ਬੀਏ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਖਾਸ ਤੌਰ ’ਤੇ ਰੋਜ਼ਗਾਰ ਦਫ਼ਤਰ ਦੀ ਮਦਦ ਨਾਲ ਆਯੋਜਿਤ ਕੀਤਾ ਗਿਆ ਹੈ।

ਇਸ ਸੈਮੀਨਾਰ ਦਾ ਮੰਤਵ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਹੈ। ਇਨ੍ਹਾਂ ਵਰਕਸ਼ਾਪਾਂ ਦੌਰਾਨ ਰਿਆਤ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਅਤੇ ਮਾਊਂਟ ਕਾਰਮਲ ਸਕੂਲ ਭੂੰਗਾ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਕਰੀਬ 150 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੁਰਜੀਤ ਲਾਲ, ਵਰਿੰਦਰ ਕੁਮਾਰ ਅਤੇ ਹੋਰ ਹਾਜ਼ਰ ਸਨ। 

LEAVE A REPLY

Please enter your comment!
Please enter your name here