ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਜੂਡੋ ਮੁਕਾਬਲੇ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਸ਼ੁਰੂ ਹੋਏ

ਗੁਰਦਾਸਪੁਰ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੇਖੇ ਸੁਪਨੇ ਤਹਿਤ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਵਿਖਾਇਆ ਜਾ ਰਿਹਾ ਜੋਸ਼ ਬੇਮਿਸਾਲ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਤਹਿਤ ਕਰਵਾਏ ਜਾ ਰਹੇ ਜੂਡੋ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਕੀਤਾ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨਾਂ ਅੰਦਰ ਇੱਕ ਨਵਾਂ ਜੋਸ਼ ਭਰਿਆ ਗਿਆ ਹੈ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀ ਜਿਸ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਉਸ ਤੋਂ ਸਪਸ਼ਟ ਹੈ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਤੋਂ 22 ਅਕਤੂਬਰ ਤੱਕ ਗੁਰਦਾਸਪੁਰ ਵਿਖੇ ਹੋ ਰਹੇ ਜੂਡੋ ਦੇ ਇਨ੍ਹਾਂ ਰਾਜ ਪੱਧਰੀ ਜੂਡੋ ਮੁਕਾਬਲਿਆਂ ਵਿੱਚ ਅੰਡਰ 14, 17, 21-25 ਅਤੇ 25 ਸਾਲ ਵਰਗ ਤੋਂ ਉੱਪਰ ਦੇ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟਸ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਬਣਾਈ ਗਈ ਨੀਤੀ ਅਨੁਸਾਰ ਇਹ ਪਹਿਲੀ ਵਾਰ ਹੋਇਆ ਹੈ ਕਿ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਮੈਡਲ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਬੇਰੋਜ਼ਗਾਰੀ ਖਤਮ ਕਰਨ ਲਈ ਜੋ ਉਪਰਾਲੇ ਕੀਤੇ ਹਨ ਉਹ ਕਿਸੇ ਸਰਕਾਰ ਨੇ ਨਹੀਂ ਕੀਤੇ ਅਤੇ ਹੁਣ ਤੱਕ 37000 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਕ ਇੱਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ।ਇਸ ਮੌਕੇ ਜੂਡੋ ਦੇ ਖਿਡਾਰੀ ਉਲੰਪੀਅਨ ਅਵਤਾਰ ਸਿੰਘ ਅਤੇ ਜ਼ਿਲ੍ਹਾ ਖੇਡ ਅਫਸਰ ਸ. ਸਿਮਰਨਜੀਤ ਸਿੰਘ ਰੰਧਾਵਾ ਨੇ ਖਿਡਾਰੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਵਿਖਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here